ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜ਼ਿਲ੍ਹਾ ਸੈਨਿਕ ਬੋਰਡ, ਐਸ.ਏ.ਐਸ ਨਗਰ ਦੀ ਤਿਮਾਹੀ ਮੀਟਿੰਗ ਮਿਤੀ 09 ਜੂਨ 2026 ਨੂੰ ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਸਬੰਧੀ ਚਾਨਣਾ ਪਾਉਂਦੇ ਹੋਏ ਮਿਤੀ 01.04.2025 ਤੋਂ ਮਿਤੀ 31.03.2026 ਤੱਕ ਦੀ ਦਫਤਰ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਸਦਨ ਨੂੰ ਜਾਣੂ ਕਰਵਾਇਆ।

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋਂ ਉਠਾਏ ਗਏ ਵੱਖ-2 ਮੁੱਦਿਆਂ ਉੱਪਰ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਇਹਨਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ।

ਇਸ ਮੀਟਿੰਗ ਦੌਰਾਨ ਸ੍ਰੀ ਬਲਜਿੰਦਰ ਸਿੰਘ, ਐਸ.ਆਈ ਪੁਲਿਸ ਵਿਭਾਗ, ਸ੍ਰੀ ਮਨਜੀਤ ਮਸੀਹ, ਡਿਪਟੀ ਡੀ.ਈ.ਓ (ਸੈਕੰਡਰੀ), ਸ੍ਰੀ ਹਰਨੇਕ ਸਿੰਘ, ਡੀ.ਈ.ਓ (ਪ੍ਰਾਇਮਰੀ),ਸ੍ਰੀ ਜਸਵਿੰਦਰ ਸਿੰਘ, ਪੁੱਡਾ ਦਫਤਰ, ਸ੍ਰੀਮਤੀ ਸੁਰਿੰਦਰ ਕੌਰ, ਜੂਨੀਅਰ ਸਹਾਇਕ, ਸ੍ਰੀਮਤੀ ਕਮਲਜੀਤ ਕੌਰ, ਜੂਨੀਅਰ ਸਹਾਇਕ ਅਤੇ ਦਫਤਰੀ ਸਟਾਫ ਮੀਟਿੰਗ ਵਿੱਚ ਹਾਜਰ ਹੋਏ।

Spread the love