ਨਵੀਂ ਦਿੱਲੀ, 27 ਫਰਵਰੀ :

ਮਾਪਿਆਂ ਦੀ ਦੇਖਭਾਲ ਨਾ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਹੁਣ ਸੂਬਾ ਸਰਕਾਰ ਵੱਡਾ ਫੈਸਲਾ ਕਰਨ ਜਾ ਰਹੀ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਕਿਹਾ ਕਿ ਸੂਬਾ ਸਰਕਾਰ ਵਿਧਾਨ ਸਭਾ ਵਿਚ ਆਉਣ ਵਾਲੇ ਬਜਟ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰੇਗੀ ਜਿਸ ਤਹਿਤ ਉਨ੍ਹਾਂ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਵਿਚੋਂ 10-15 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ, ਜੋ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਦੇਖਭਾਲ ਕਰਨ ਵਿਚ ਫੇਲ੍ਹ ਰਹਿੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨ ਅਧਿਕਾਰੀਆਂ ਨੂੰ ਇਹ ਅਹੁੱਦੇ ਉਨ੍ਹਾਂ ਦੇ ਮਾਤਾ ਪਿਤਾ ਦੇ ਬਲੀਦਾਨ ਕਾਰਨ ਮਿਲੇ ਹਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੀ ਉਚਿਤ ਦੇਖਭਾਲ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੀ ਵਿਧਾਨ ਸਭਾ ਸੈਸ਼ਨ ਵਿਚ ਅਸੀਂ ਉਨ੍ਹਾਂ ਲੋਕਾਂ ਦੇ ਵੇਤਨ ਵਿਚੋਂ 10-15 ਫੀਸਦੀ ਦੀ ਕਟੌਤੀ ਕਰਨ ਦੀ ਯੋਜਨਾ ਬਣਾ ਰਹੇ ਹਨ ਜੋ ਆਪਣੇ ਮਾਤਾ ਪਿਤਾ ਦੀ ਦੇਖਭਾਲ ਕਰਨ ਵਿਚ ਫੇਲ੍ਹ ਰਹਿੰਦੇ ਹਨ ਅਤੇ ਉਸ ਰਕਮ ਨੂੰ ਉਨ੍ਹਾਂ ਦੇ ਮਾਤਾ ਪਿਤਾ ਦੇ ਖਾਤਿਆਂ ਵਿਚ ਜਮ੍ਹਾਂ ਕਰਨਗੇ।

Spread the love