ਚੰਡੀਗੜ੍ਹ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। 1 ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,000- 1500 ਰੁਪਏ ਆਉਣਗੇ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ‘1 ਜੁਲਾਈ ਤੋਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣਗੇ। 1 ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ ‘ਚ 1000-1000 ਰੁਪਏ ਆਉਣਗੇ। SC ਮਹਿਲਾਵਾਂ ਦੇ ਖਾਤੇ ‘ਚ 1500-1500 ਰੁਪਏ ਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਸੀ ਕਿ ਭਾਵੇਂ ਰਜਿਸਟ੍ਰੇਸ਼ਨ ਜਦੋਂ ਮਰਜ਼ੀ ਹੋਵੇ, ਸਕੀਮ ਪਹਿਲੀ ਅਪ੍ਰੈਲ ਤੋਂ ਹੀ ਲਾਗੂ ਮੰਨੀ ਜਾਵੇਗੀ। ਜੇਕਰ ਜੁਲਾਈ ‘ਚ ਪੈਸੇ ਆਉਂਦੇ ਹਨ ਤਾਂ ਉਹਨਾਂ ਦੇ ਖਾਤਿਆਂ ਵਿੱਚ ਅਪ੍ਰੈਲ, ਮਈ ਅਤੇ ਜੂਨ 3 ਮਹੀਨਿਆਂ ਦੇ ਪੈਸੇ ਆਉਣਗੇ। ਦੱਸ ਦੇਈਏ ਕਿ ‘ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਵੀ ਕਰ ਦਿੱਤਾ ਗਿਆ ਹੈ। ਇਸ ਯੋਜਨਾ ਦਾ ਲਾਭ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਮਿਲੇਗਾ। ਸਿਰਫ਼ ਪੰਜਾਬ ਦੀਆਂ ਮਹਿਲਾਵਾਂ ਨੂੰ ਹੀ ਹਰ ਮਹੀਨੇ 1000 ਤੇ 1500 ਰੁਪਏ ਮਿਲਣਗੇ। ਇਸ ਦਾ ਲਾਭ ਲੈਣ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੋਵੇਗਾ।

Spread the love