ਜਲੰਧਰ, 7 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜਲੰਧਰ ਅਤੇ ਅੰਮ੍ਰਿਤਸਰ ‘ਚ ਹੋਏ IED ਧਮਾਕਿਆਂ ਦੇ 48 ਘੰਟਿਆਂ ਦੇ ਅੰਦਰ ਹੀ ਹੁਣ ਜਲੰਧਰ ਦੇ ਇੱਕ ਨਿਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਲੰਧਰ ਦੇ ਨਾਮੀ ਏਪੀਜੇ ਸਕੂਲ ਵਿੱਚ ਈ-ਮੇਲ ਰਾਹੀਂ ਮਿਲੀ ਇਸ ਧਮਕੀ ਤੋ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਮਾਪਿਆਂ ਨੂੰ ਫੋਨ ਕਰਕੇ ਬੱਚਿਆਂ ਨੂੰ ਲੈ ਜਾਣ ਲਈ ਕਿਹਾ ਗਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਮਾਪੇ ਬੇਹੱਦ ਚਿੰਤਤ ਹਨ ਕਿਉਂਕਿ ਪਿਛਲੇ ਦੋ ਮਹੀਨਿਆਂ ਵਿੱਚ ਇਹ ਤੀਜੀ ਘਟਨਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਵਾਰ-ਵਾਰ ਮਿਲ ਰਹੀਆਂ ਅਜਿਹੀਆਂ ਧਮਕੀਆਂ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ ਅਤੇ ਉਹ ਡਰ ਦੇ ਸਾਏ ਹੇਠ ਹਨ। ਪਿਛਲੇ ਦਿਨੀਂ ਅੰਮ੍ਰਿਤਸਰ ਅਤੇ ਜਲੰਧਰ ਦੇ ਬੀਐਸਐਫ ਚੌਕ ਕੋਲ ਹੋਏ ਧਮਾਕਿਆਂ ਤੋਂ ਬਾਅਦ ਪੰਜਾਬ ਪਹਿਲਾਂ ਹੀ ਹਾਈ ਅਲਰਟ ‘ਤੇ ਹੈ।

Spread the love