ਅੰਮ੍ਰਿਤਸਰ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੈਦਪੁਰ ਵਿੱਚ ਇਕ ਘਰ ਦੀ ਛੱਤ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੈਦਪੁਰ ਵਿੱਚ ਇਕ ਪੁਰਾਣੇ ਘਰ ਨੂੰ ਢਹਾਉਂਦੇ ਸਮੇਂ ਛੱਤ ਦਾ ਸਲੈਬ ਡਿੱਗ ਗਿਆ, ਜਿਸ ਕਾਰਨ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਸਮੇਤ ਦੋ ਵਿਅਕਤੀਆਂ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਬਾਬਾ ਮੁਖਤਾਰ ਸਿੰਘ ਆਪਣੇ ਸਾਥੀਆਂ ਨਾਲ ਪਿੰਡ ਸੈਦਪੁਰ ਵਿਖੇ ਇਕ ਪੁਰਾਣੇ ਘਰ ਨੂੰ ਢਾਹੁਣ ਲਈ ਕੰਮ ਕਰਵਾ ਰਿਹਾ ਸੀ ਤਾਂ ਅਚਾਨਕ ਕੰਕਰੀਟ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਬਾਬਾ ਮੁਖਤਾਰ ਸਿੰਘ ਅਤੇ ਇਕ ਹੋਰ ਵਿਅਕਤੀ ਅਜੈਪਾਲ ਸਿੰਘ ਹੇਠਾਂ ਦਬੇ ਗਏ। ਦੋਵਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਬਾਹਰ ਕੱਢ ਕੇ ਤੁਰੰਤ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਮੁਖਤਾਰ ਸਿੰਘ ਕਈ ਸਾਲਾਂ ਤੋਂ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਵਿਖੇ ਸੇਵਾ ਨਿਭਾਅ ਰਹੇ ਸਨ।

Spread the love