ਨਵੀਂ ਦਿੱਲੀ, 15 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅਮਰੀਕਾ ਅਤੇ ਇਰਾਨ ਵਿੱਚਕਾਰ ਚੱਲਦੀ ਜੰਗ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਮਰੀਕਾ ਅਤੇ ਈਰਾਨ ਵਿੱਚਕਾਰ ਹੁਣ ਸਮਝੌਤਾ ਹੋ ਗਿਆ ਹੈ। ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤਾ ਲਈ ਸਹਿਮਤੀ ਬਣ ਗਈ ਹੈ। ਇਸ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਈਰਾਨ ਵੱਲੋਂ ਪੁਸ਼ਟੀ ਕੀਤੀ ਗਈ ਹੈ। 19 ਜੂਨ ਨੂੰ ਇਸ ਸਮਝੌਤੇ ਉਤੇ ਦਸਤਖਤ ਕੀਤੇ ਜਾਣਗੇ।

ਗੱਲਬਾਤ ਵਿੱਚ ਵਿਚੋਲਗੀ ਕਰ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇੱਕ ਬਿਆਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਟਰੂਥ ਸੋਸ਼ਲ ‘ਤੇ ਇੱਕ ਪੋਸਟ ਵਿੱਚ ਈਰਾਨ ਨਾਲ ਸਮਝੌਤੇ ‘ਤੇ ਪਹੁੰਚਣ ਦੀ ਗੱਲ ਕਹੀ ਹੈ। ਈਰਾਨ ਦੇ ਉਪ ਵਿਦੇਸ਼ ਮੰਤਰੀ ਨੇ ਵੀ ਇਸ ਸਮਝੌਤੇ ਦੀ ਪੁਸ਼ਟੀ ਕੀਤੀ ਹੈ। ਬ੍ਰਿਟੇਨ, ਫਰਾਂਸ, ਜਰਮਨੀ ਅਤੇ ਇਟਲੀ ਦੇ ਆਗੂਆਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਉਹ ਅਮਰੀਕਾ, ਈਰਾਨ ਅਤੇ ਖੇਤਰੀ ਭਾਈਵਾਲਾਂ ਨਾਲ ਮਿਲ ਕੇ “ਇਸ ਮੌਕੇ ਦਾ ਪੂਰਾ ਸਦਉਪਯੋਗ ਕਰਨ” ਲਈ ਕੰਮ ਕਰਨਗੇ। Donald Trump ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਲਗਾਤਾਰ ਤਿੰਨ ਮਹੀਨਿਆਂ ਤੋਂ ਚੱਲ ਰਹੇ ਤਣਾਅ ਦੇ ਬਾਅਦ ਸ਼ਾਂਤੀ ਸਮਝੌਤਾ ਐਤਵਾਰ ਨੂੰ ਫਾਈਨਲ ਹੋ ਸਕਦਾ ਹੈ।ਦੋਵੇਂ ਦੇਸ਼ਾਂ ਵਿਚਕਾਰ ਤਿਆਰ ਹੋ ਰਹੇ ਸਮਝੌਤੇ ਦੇ ਮਸੌਦੇ, ਜਿਸਨੂੰ ਮੈਮੋਰੈਂਡਮ ਆਫ ਅੰਡਰਸਟੈਂਡਿੰਗ (MoU) ਕਿਹਾ ਜਾ ਰਿਹਾ ਹੈ, ‘ਤੇ ਵੱਡੀ ਹੱਦ ਤੱਕ ਸਹਿਮਤੀ ਬਣ ਚੁੱਕੀ ਹੈ।

Spread the love