ਚੰਬਾ, 18 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਹਿਮਾਚਲ ਪ੍ਰਦੇਸ਼ ਵਿੱਚ ਇਕ ਕਾਰ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ‘ਚ ਇਕ ਪਿੰਡ ਦੇ 7 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਚੰਬਾ ਵਿੱਚ ਬੀਤੇ ਦੇਰ ਰਾਤ ਕਰੀਬ 2 ਵਜੇ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਮੁਢਲੀ ਜਾਣਕਾਰੀ ਮੁਤਾਬਕ ਮਸਰੂੰਡ-ਹਮਲ ਰੋਡ ਉਤੇ ਇਕ ਵਾਹਨ ਕੰਟਰੋਲ ਵਿਚੋਂ ਬਾਹਰ ਹੋ ਕੇ ਡੂੰਘੀ ਖਾਈ ਵਿੱਚ ਡਿੱਗ ਗਿਆ। ਹਾਦਸਾ ਐਨਾਂ ਭਿਆਨਕ ਸੀ ਕਿ ਵਾਹਨ ਬੁਰੀ ਤਰ੍ਹਾਂ ਤਬਾਹ ਹੋ ਗਿਆ। ਵਾਹਨ ਵਿੱਚ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 3 ਔਰਤਾਂ ਵੀ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਮਹਿਲ ਦੇ ਲੋਕ ਪੰਚਾਇਕ ਕੇ ਕਾਕਡੋਥਾ ਪਿੰਡ ਵਿੱਚ ਆਯੋਜਿਤ ਮੁੰਡਨ ਸਸਕਾਰ ਦੀ ਧਾਮ ਵਿੱਚ ਸ਼ਾਮਲ ਹੋਣ ਗਏ ਸਨ। ਧਾਮ ਖਾਣ ਦੇ ਬਾਅਦ ਸਾਰੇ ਲੋਕ ਬੋਲੈਰੋ ਵਿੱਚ ਸਵਾਰ ਹੋ ਕੇ ਘਰ ਜਾ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਘਟਨਾ ਦਾ ਪਤਾ ਚਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਸਥਾਨਕ ਲੋਕ ਘਟਨਾ ਸਥਾਨ ਉਤੇ ਪਹੁੰਚ ਗਏ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

Spread the love