ਚੰਡੀਗੜ੍ਹ, 25 ਫਰਵਰੀ

ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਮੋਹਾਲੀ ਅਦਾਲਤ ‘ਚ ਬਹਿਸ ਪੂਰੀ ਹੋ ਗਈ ਹੈ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਅਦਾਲਤ ਕਿਸੇ ਵੀ ਸਮੇਂ ਆਪਣਾ ਫੈਸਲਾ ਦੇ ਸਕਦੀ ਹੈ। ਐਸਆਈਟੀ ਵੱਲੋਂ ਸਰਕਾਰੀ ਵਕੀਲ ਨੇ ਐਨਡੀਪੀਐਸ ਐਕਟ ਦੇ ਤਹਿਤ ਦੋਸ਼ਾਂ ਦੀ ਗੰਭੀਰਤਾ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦਾ ਵਿਰੋਧ ਕੀਤਾ।

ਸੁਣਵਾਈ ਪੂਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਦੇ ਐਡਵੋਕੇਟ ਡੀਐਸ ਸੋਬਤੀ ਨੇ ਕਿਹਾ ਕਿ ਅਸੀਂ ਸਾਰੇ ਤੱਥ ਅਦਾਲਤ ਦੇ ਸਾਹਮਣੇ ਰੱਖ ਦਿੱਤੇ ਹਨ। ਫੈਸਲਾ ਆਉਣ ਵਿੱਚ ਸਮਾਂ ਲੱਗੇਗਾ। ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਬਿਕਰਮ ਮਜੀਠੀਆ ਤਿੰਨ ਵਾਰ ਐਸਆਈਟੀ ਸਾਹਮਣੇ ਪੇਸ਼ ਹੋ ਚੁੱਕੇ ਹਨ। ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਜੋ ਵੀ ਕਿਹਾ, ਮਜੀਠੀਆ ਨੇ ਉਹ ਸਭ ਮੰਨ ਲਿਆ। ਇਸ ਤੋਂ ਬਾਅਦ ਮਜੀਠੀਆ ਨ ਆਤਮ ਸਮਰਪਣ ਵੀ ਕਰ ਦਿੱਤਾ। ਕੱਲ੍ਹ ਵੀ ਪੁਲਿਸ ਨੇ ਪੁੱਛਗਿੱਛ ਕੀਤੀ ਅਤੇ ਅਦਾਲਤ ਵਿੱਚ ਲਿਖ ਦਿੱਤਾ ਕਿ ਸਾਨੂੰ ਹਿਰਾਸਤ ਦੀ ਲੋੜ ਨਹੀਂ ਹੈ, ਇਸੇ ਕਰਕੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮਜੀਠੀਆ ਨੇ ਵੀਰਵਾਰ ਨੂੰ ਮੋਹਾਲੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਸ ਦੀ ਹਿਰਾਸਤ ਦੀ ਮੰਗ ਕੀਤੀ। ਹਾਲਾਂਕਿ, ਅਦਾਲਤ ਨੇ ਆਪਣੇ ਆਪ ‘ਤੇ ਹੀ ਪੁੱਛਗਿੱਛ ਲਈ ਇਕ ਘੰਟੇ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

Spread the love