ਮੋਗਾ, 11 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੋਗਾ ਨਗਰ ਨਿਗਮ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੀ ਕੌਂਸਲਰ ਵਿਨੈਪਾਲ ਕੌਰ ਮੇਅਰ ਚੁਣੇ ਗਏ ਹਨ।  ਇਹ ਚੋਣ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਰਵਾਈ ਗਈ। ਵਿਨੈਪਾਲ ਕੌਰ ਨੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਨਗਰ ਨਿਗਮ ਦੀ ਚੋਣ ਲੜੀ ਸੀ, ਜਿਸ ਨਾਲ ਉਨ੍ਹਾਂ ਦੀ ਰਾਜਨੀਤੀ ਵਿੱਚ ਐਂਟਰੀ ਹੋਈ; ਜਨਤਾ ਨੇ ਉਨ੍ਹਾਂ ‘ਤੇ ਭਰੋਸਾ ਕੀਤਾ ਅਤੇ ਉਨ੍ਹਾਂ ਨੂੰ ਕੌਂਸਲਰ ਚੁਣਿਆ। 44 ਸਾਲਾ ਵਿਨੈਪਾਲ ਕੌਰ ਕੋਲ ਸ਼ਿਮਲਾ ਯੂਨੀਵਰਸਿਟੀ ਤੋਂ ਬੀ.ਐਸ.ਸੀ. (ਮੈਡੀਕਲ) ਦੀ ਡਿਗਰੀ ਅਤੇ ਪੀ.ਜੀ.ਡੀ.ਸੀ.ਏ. ਦੀ ਯੋਗਤਾ ਹੈ। ਹੁਣ ਉਨ੍ਹਾਂ ਨੂੰ ਮੋਗਾ ਨਗਰ ਨਿਗਮ ਦੇ ਮੇਅਰ ਵਜੋਂ ਸੇਵਾ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Spread the love