ਚੰਡੀਗੜ੍ਹ, 26 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਚੰਡੀਗੜ੍ਹ, 26 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਹੈ। ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦੁਪਹਿਰ 12 ਵਜੇ ਤੱਕ ਸਥਾਨਕ ਸਰਕਾਰਾਂ ਲਈ 31.6 ਫੀਸਦੀ ਵੋਟਿੰਗ ਹੋ ਚੁੱਕੀ ਹੈ।

ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋਈ ਵੋਟਿੰਗ 10 ਵਜੇ ਤੱਕ 13.5 ਵੋਟ ਪੋਲ ਹੋ ਚੁੱਕੀ ਹੈ। ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਸੂਬੇ ਵਿੱਚ ਹੋ ਰਹੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਵੋਟਾਂ ਪੈਣਗੀਆਂ। ਸਵੇਰੇ ਸਵੇਰੇ ਜ਼ਿਆਦਾ ਧੁੱਪ ਤੋਂ ਪਹਿਲਾਂ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਿੰਗ ਦਾ ਸਮਾਂ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਤੈਅ ਕੀਤਾ ਗਿਆ ਹੈ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਇਸ ਵਾਰ ਦੀਆਂ ਚੋਣਾਂ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਵੋਟਿੰਗ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੀ ਵਰਤੋਂ ਨਹੀਂ ਕੀਤੀ ਜਾ ਰਹੀ।

ਬਰਨਾਲਾ ਦੇ ਐਸਡੀ ਕਾਲਜ ਵਿੱਚ ਵੋਟ ਪਾਉਣ ਸਮੇਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾਂ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਆਪਣੀ ਪਤਨੀ ਡਾ. ਗੁਰਵੀਨ ਕੌਰ ਨਾਲ।

ਵੋਟਰ ਬੈਲੇਟ ਪੇਪਰ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰ ਰਹੇ ਹਨ।ਇਨ੍ਹਾਂ ਚੋਣਾਂ ਵਿੱਚ ਪੰਜਾਬ ਦੀਆਂ ਤਮਾਮ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਅੱਜ ਵੋਟਿੰਗ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਬੈਲੇਟ ਬਾਕਸਾਂ ਨੂੰ ਸਖ਼ਤ ਸੁਰੱਖਿਆ ਹੇਠ ਸਟ੍ਰਾਂਗ ਰੂਮਾਂ ਵਿੱਚ ਰੱਖਿਆ ਜਾਵੇਗਾ। ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇਗੀ।

Spread the love