ਹੁਸ਼ਿਆਰਪੁਰ, 30 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਹੁਸ਼ਿਆਰਪੁਰ ਦੇ ਪਿੰਡ ਡੁੰਡਾਂ ਵਿੱਚ ਇਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ 17 ਸਾਲ ਦੇ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਬੀਤੇ ਸੋਮਵਾਰ ਨੂੰ ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਗਿਆ ਸੀ। ਮ੍ਰਿਤਕ ਦੀ ਪਹਿਚਾਣ ਪਿੰਡ ਕੋਲੀਆਂ ਦੇ ਰਹਿਣ ਵਾਲੇ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਨਹਿਰ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Spread the love