ਅੰਮ੍ਰਿਤਸਰ, 22 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਸਾਹਮਣੇ ਅੱਜ ਸਵੇਰੇ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਕਈ ਲੋਕਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਸੀ ਝਗੜਾ ਹੋ ਗਿਆ। ਇਹ ਝਗੜਾ ਐਨਾਂ ਵਧ ਗਿਆ ਕਿ ਇਕ ਨੌਜਵਾਨ ਨੂੰ ਘੇਰ ਲਿਆ ਅਤੇ ਉਸ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਨੌਜਵਾਨ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਅਮਰਦੀਪ ਸਿੰਘ ਉਰਫ ਗਿਆੀ ਵਾਸੀ ਜਗਦੰਬਾ ਕਾਲੌਨੀ, ਮਜੀਠਾ ਰੋਡ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਜਦੋਂ ਕਿ ਦੂਜੇ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

Spread the love