ਚੰਡੀਗੜ, 12 ਫਰਵਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ਨੀਵਾਰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਨਛੱਤਰ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ ਵਿੱਚ ਨਛੱਤਰ ਸਿੰਘ ‘ਆਪ’ ਵਿੱਚ ਸ਼ਾਮਲ ਹੋਏ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਇਸ ਵਾਰ ਲੋਕਾਂ ਨੇ ਝਾੜੂ ਦਾ ਬਟਨ ਦੱਬ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਦਸ ਮਾਰਚ ਪੰਜਾਬ ਦਾ ਇਤਿਹਾਸਕ ਦਿਨ ਹੋਵੇਗਾ।

Spread the love